Text copied!
Bibles in Panjabi

ਰਸੂਲਾਂ ਦੇ ਕਰਤੱਬ 28:22-31 in Panjabi

Help us?

ਰਸੂਲਾਂ ਦੇ ਕਰਤੱਬ 28:22-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
24 ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!
25 ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
26 ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
27 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
28 ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
29 ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ
30 ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
31 ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!
ਰਸੂਲਾਂ ਦੇ ਕਰਤੱਬ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ