Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 28

ਰਸੂਲਾਂ ਦੇ ਕਰਤੱਬ 28:3-12

Help us?
Click on verse(s) to share them!
3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
4ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!

Read ਰਸੂਲਾਂ ਦੇ ਕਰਤੱਬ 28ਰਸੂਲਾਂ ਦੇ ਕਰਤੱਬ 28
Compare ਰਸੂਲਾਂ ਦੇ ਕਰਤੱਬ 28:3-12ਰਸੂਲਾਂ ਦੇ ਕਰਤੱਬ 28:3-12