Text copied!
Bibles in Panjabi

ਰਸੂਲਾਂ ਦੇ ਕਰਤੱਬ 28:3-12 in Panjabi

Help us?

ਰਸੂਲਾਂ ਦੇ ਕਰਤੱਬ 28:3-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
4 ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5 ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6 ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7 ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8 ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9 ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10 ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
11 ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12 ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
ਰਸੂਲਾਂ ਦੇ ਕਰਤੱਬ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ