4ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!
5ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
6ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!