8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
9ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
13ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।