Text copied!
Bibles in Panjabi

ਰਸੂਲਾਂ ਦੇ ਕਰਤੱਬ 28:9-17 in Panjabi

Help us?

ਰਸੂਲਾਂ ਦੇ ਕਰਤੱਬ 28:9-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
10 ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
11 ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
12 ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
13 ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।
14 ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!
15 ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
16 ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!
ਰਸੂਲਾਂ ਦੇ ਕਰਤੱਬ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ