Text copied!
Bibles in Panjabi

ਰਸੂਲਾਂ ਦੇ ਕਰਤੱਬ 2:13-19 in Panjabi

Help us?

ਰਸੂਲਾਂ ਦੇ ਕਰਤੱਬ 2:13-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ