Text copied!
Bibles in Panjabi

ਰਸੂਲਾਂ ਦੇ ਕਰਤੱਬ 2:15-32 in Panjabi

Help us?

ਰਸੂਲਾਂ ਦੇ ਕਰਤੱਬ 2:15-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
20 ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
21 ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
25 ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
26 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
27 ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।
28 ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
29 ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
30 ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
31 ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।
32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ