Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 2

ਰਸੂਲਾਂ ਦੇ ਕਰਤੱਬ 2:24-43

Help us?
Click on verse(s) to share them!
24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
25ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।
28ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
29ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
31ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।
32ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
33ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
34ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
35ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”
36ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
37ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
42ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
43ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

Read ਰਸੂਲਾਂ ਦੇ ਕਰਤੱਬ 2ਰਸੂਲਾਂ ਦੇ ਕਰਤੱਬ 2
Compare ਰਸੂਲਾਂ ਦੇ ਕਰਤੱਬ 2:24-43ਰਸੂਲਾਂ ਦੇ ਕਰਤੱਬ 2:24-43