Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 2

ਰਸੂਲਾਂ ਦੇ ਕਰਤੱਬ 2:3-24

Help us?
Click on verse(s) to share them!
3ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
5ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
7ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
8ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
10ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
12ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
15ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
18ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
19ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
20ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
21ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
22ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
23ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

Read ਰਸੂਲਾਂ ਦੇ ਕਰਤੱਬ 2ਰਸੂਲਾਂ ਦੇ ਕਰਤੱਬ 2
Compare ਰਸੂਲਾਂ ਦੇ ਕਰਤੱਬ 2:3-24ਰਸੂਲਾਂ ਦੇ ਕਰਤੱਬ 2:3-24