33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
34 ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
35 ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”
36 ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
43 ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।