Text copied!
Bibles in Panjabi

ਰਸੂਲਾਂ ਦੇ ਕਰਤੱਬ 2:7-17 in Panjabi

Help us?

ਰਸੂਲਾਂ ਦੇ ਕਰਤੱਬ 2:7-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
8 ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
10 ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
11 ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
12 ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
13 ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16 ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ