11 ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
16 ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।