Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 3

ਰਸੂਲਾਂ ਦੇ ਕਰਤੱਬ 3:8-14

Help us?
Click on verse(s) to share them!
8ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
11ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।

Read ਰਸੂਲਾਂ ਦੇ ਕਰਤੱਬ 3ਰਸੂਲਾਂ ਦੇ ਕਰਤੱਬ 3
Compare ਰਸੂਲਾਂ ਦੇ ਕਰਤੱਬ 3:8-14ਰਸੂਲਾਂ ਦੇ ਕਰਤੱਬ 3:8-14