Text copied!
Bibles in Panjabi

ਰਸੂਲਾਂ ਦੇ ਕਰਤੱਬ 3:8-14 in Panjabi

Help us?

ਰਸੂਲਾਂ ਦੇ ਕਰਤੱਬ 3:8-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9 ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10 ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
11 ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
12 ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
ਰਸੂਲਾਂ ਦੇ ਕਰਤੱਬ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ