15ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
16ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
17ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
18ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
19ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
20ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
21ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
22ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
23ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
24ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
25ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”