15 ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
18 ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
21 ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
22 ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”