Text copied!
Bibles in Panjabi

ਰਸੂਲਾਂ ਦੇ ਕਰਤੱਬ 4:24-34 in Panjabi

Help us?

ਰਸੂਲਾਂ ਦੇ ਕਰਤੱਬ 4:24-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।
27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
28 ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।
29 ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।
31 ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
32 ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।
33 ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
34 ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
ਰਸੂਲਾਂ ਦੇ ਕਰਤੱਬ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ