34ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।
35ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
36ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।
37ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।