Text copied!
Bibles in Panjabi

ਰਸੂਲਾਂ ਦੇ ਕਰਤੱਬ 4:7-27 in Panjabi

Help us?

ਰਸੂਲਾਂ ਦੇ ਕਰਤੱਬ 4:7-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?
8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
14 ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।
15 ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
17 ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
18 ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
20 ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
21 ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।
22 ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
24 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”
26 ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।
27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।
ਰਸੂਲਾਂ ਦੇ ਕਰਤੱਬ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ