Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 5

ਰਸੂਲਾਂ ਦੇ ਕਰਤੱਬ 5:10-27

Help us?
Click on verse(s) to share them!
10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
11ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
12ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
13ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
14ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
15ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
16ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
18ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
19ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
20ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
21ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
22ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
24ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
25ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।

Read ਰਸੂਲਾਂ ਦੇ ਕਰਤੱਬ 5ਰਸੂਲਾਂ ਦੇ ਕਰਤੱਬ 5
Compare ਰਸੂਲਾਂ ਦੇ ਕਰਤੱਬ 5:10-27ਰਸੂਲਾਂ ਦੇ ਕਰਤੱਬ 5:10-27