Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 5

ਰਸੂਲਾਂ ਦੇ ਕਰਤੱਬ 5:20-34

Help us?
Click on verse(s) to share them!
20ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
21ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
22ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
24ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
25ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
28ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
30ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
31ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
32ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
33ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
34ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ

Read ਰਸੂਲਾਂ ਦੇ ਕਰਤੱਬ 5ਰਸੂਲਾਂ ਦੇ ਕਰਤੱਬ 5
Compare ਰਸੂਲਾਂ ਦੇ ਕਰਤੱਬ 5:20-34ਰਸੂਲਾਂ ਦੇ ਕਰਤੱਬ 5:20-34