Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 5

ਰਸੂਲਾਂ ਦੇ ਕਰਤੱਬ 5:4-11

Help us?
Click on verse(s) to share them!
4ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
5ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
6ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
7ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
8ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
9ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
11ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।

Read ਰਸੂਲਾਂ ਦੇ ਕਰਤੱਬ 5ਰਸੂਲਾਂ ਦੇ ਕਰਤੱਬ 5
Compare ਰਸੂਲਾਂ ਦੇ ਕਰਤੱਬ 5:4-11ਰਸੂਲਾਂ ਦੇ ਕਰਤੱਬ 5:4-11