Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 5

ਰਸੂਲਾਂ ਦੇ ਕਰਤੱਬ 5:6-17

Help us?
Click on verse(s) to share them!
6ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
7ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
8ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
9ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
11ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
12ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
13ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
14ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
15ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
16ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।

Read ਰਸੂਲਾਂ ਦੇ ਕਰਤੱਬ 5ਰਸੂਲਾਂ ਦੇ ਕਰਤੱਬ 5
Compare ਰਸੂਲਾਂ ਦੇ ਕਰਤੱਬ 5:6-17ਰਸੂਲਾਂ ਦੇ ਕਰਤੱਬ 5:6-17