Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 6

ਰਸੂਲਾਂ ਦੇ ਕਰਤੱਬ 6:2-11

Help us?
Click on verse(s) to share them!
2ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
4ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
6ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
7ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
9ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
10ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।

Read ਰਸੂਲਾਂ ਦੇ ਕਰਤੱਬ 6ਰਸੂਲਾਂ ਦੇ ਕਰਤੱਬ 6
Compare ਰਸੂਲਾਂ ਦੇ ਕਰਤੱਬ 6:2-11ਰਸੂਲਾਂ ਦੇ ਕਰਤੱਬ 6:2-11