3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
4ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
6ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
7ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।