Text copied!
Bibles in Panjabi

ਰਸੂਲਾਂ ਦੇ ਕਰਤੱਬ 6:7-12 in Panjabi

Help us?

ਰਸੂਲਾਂ ਦੇ ਕਰਤੱਬ 6:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
8 ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
10 ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
11 ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
12 ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
ਰਸੂਲਾਂ ਦੇ ਕਰਤੱਬ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ