Text copied!
Bibles in Panjabi

ਰਸੂਲਾਂ ਦੇ ਕਰਤੱਬ 7:19-37 in Panjabi

Help us?

ਰਸੂਲਾਂ ਦੇ ਕਰਤੱਬ 7:19-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20 ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
21 ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
22 ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
23 ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
24 ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
25 ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
26 ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
27 ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
28 ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
29 ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
31 ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
32 ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
33 ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਭੂਮੀ ਹੈ।
34 ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਂਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ।
35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
36 ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
ਰਸੂਲਾਂ ਦੇ ਕਰਤੱਬ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ