Text copied!
Bibles in Panjabi

ਰਸੂਲਾਂ ਦੇ ਕਰਤੱਬ 7:26-32 in Panjabi

Help us?

ਰਸੂਲਾਂ ਦੇ ਕਰਤੱਬ 7:26-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ। ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ?
27 ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ?
28 ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ?
29 ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ। ਉੱਥੇ ਉਹ ਦੇ ਦੋ ਪੁੱਤਰ ਹੋਏ।
30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
31 ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
32 ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ।
ਰਸੂਲਾਂ ਦੇ ਕਰਤੱਬ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ