Text copied!
Bibles in Panjabi

ਰਸੂਲਾਂ ਦੇ ਕਰਤੱਬ 7:3-25 in Panjabi

Help us?

ਰਸੂਲਾਂ ਦੇ ਕਰਤੱਬ 7:3-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ਼ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ।
4 ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
5 ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
6 ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
7 ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਨੂੰ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਉਪਾਸਨਾ ਕਰਨਗੇ।
8 ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।
9 ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
11 ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ।
12 ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ।
13 ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ।
14 ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ।
15 ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ।
16 ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
17 ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
18 ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
19 ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
20 ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ। ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ।
21 ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
22 ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ।
23 ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
24 ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ।
25 ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ।
ਰਸੂਲਾਂ ਦੇ ਕਰਤੱਬ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ