Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 8

ਰਸੂਲਾਂ ਦੇ ਕਰਤੱਬ 8:13-22

Help us?
Click on verse(s) to share them!
13ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
14ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
15ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
16ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
17ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
18ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
19ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
20ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
21ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
22ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।

Read ਰਸੂਲਾਂ ਦੇ ਕਰਤੱਬ 8ਰਸੂਲਾਂ ਦੇ ਕਰਤੱਬ 8
Compare ਰਸੂਲਾਂ ਦੇ ਕਰਤੱਬ 8:13-22ਰਸੂਲਾਂ ਦੇ ਕਰਤੱਬ 8:13-22