Text copied!
Bibles in Panjabi

ਰਸੂਲਾਂ ਦੇ ਕਰਤੱਬ 8:13-22 in Panjabi

Help us?

ਰਸੂਲਾਂ ਦੇ ਕਰਤੱਬ 8:13-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
14 ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।
15 ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।
16 ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।
17 ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।
18 ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
19 ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।
20 ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!
21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।
22 ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
ਰਸੂਲਾਂ ਦੇ ਕਰਤੱਬ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ