4ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।