Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 9

ਰਸੂਲਾਂ ਦੇ ਕਰਤੱਬ 9:16-24

Help us?
Click on verse(s) to share them!
16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।
17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
18ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
19ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
20ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।
21ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
22ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
23ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।
24ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।

Read ਰਸੂਲਾਂ ਦੇ ਕਰਤੱਬ 9ਰਸੂਲਾਂ ਦੇ ਕਰਤੱਬ 9
Compare ਰਸੂਲਾਂ ਦੇ ਕਰਤੱਬ 9:16-24ਰਸੂਲਾਂ ਦੇ ਕਰਤੱਬ 9:16-24