Text copied!
Bibles in Panjabi

ਰਸੂਲਾਂ ਦੇ ਕਰਤੱਬ 9:16-24 in Panjabi

Help us?

ਰਸੂਲਾਂ ਦੇ ਕਰਤੱਬ 9:16-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ।
17 ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
18 ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।
19 ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।
20 ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।
21 ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
22 ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
23 ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।
24 ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
ਰਸੂਲਾਂ ਦੇ ਕਰਤੱਬ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ