22 ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
23 ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾ ਬਣਾਈ।
24 ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ।
25 ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਦੇ ਉੱਪਰੋਂ ਉਤਾਰ ਦਿੱਤਾ।
26 ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
27 ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
28 ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
29 ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
30 ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
32 ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।