26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ।
34ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!
35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ।
36ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ।
37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ।
38ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।