3 ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
5 ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।