Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 10

ਰੋਮੀਆਂ 10:10-17

Help us?
Click on verse(s) to share them!
10ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
11ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
12ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
13ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
14ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
15ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
16ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

Read ਰੋਮੀਆਂ 10ਰੋਮੀਆਂ 10
Compare ਰੋਮੀਆਂ 10:10-17ਰੋਮੀਆਂ 10:10-17