Text copied!
Bibles in Panjabi

ਰੋਮੀਆਂ 11:13-21 in Panjabi

Help us?

ਰੋਮੀਆਂ 11:13-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।
14 ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।
15 ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।
16 ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
17 ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।
18 ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।
19 ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।
20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।
21 ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।
ਰੋਮੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ