Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 11

ਰੋਮੀਆਂ 11:18-24

Help us?
Click on verse(s) to share them!
18ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।
19ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।
20ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।
21ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।
22ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।
23ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।
24ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।

Read ਰੋਮੀਆਂ 11ਰੋਮੀਆਂ 11
Compare ਰੋਮੀਆਂ 11:18-24ਰੋਮੀਆਂ 11:18-24