Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 12

ਰੋਮੀਆਂ 12:7-17

Help us?
Click on verse(s) to share them!
7ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ।
8ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
9ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
10ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
11ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
13ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
14ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
15ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
16ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
17ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।

Read ਰੋਮੀਆਂ 12ਰੋਮੀਆਂ 12
Compare ਰੋਮੀਆਂ 12:7-17ਰੋਮੀਆਂ 12:7-17