Text copied!
Bibles in Panjabi

ਰੋਮੀਆਂ 13:2-8 in Panjabi

Help us?

ਰੋਮੀਆਂ 13:2-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।
3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।
5 ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।
6 ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।
7 ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
8 ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
ਰੋਮੀਆਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ