5ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।
6ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
7ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ।
8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।