Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 14

ਰੋਮੀਆਂ 14:8-19

Help us?
Click on verse(s) to share them!
8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
9ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
10ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
11ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
12ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
13ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
14ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।
15ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
16ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।
17ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
18ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
19ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।

Read ਰੋਮੀਆਂ 14ਰੋਮੀਆਂ 14
Compare ਰੋਮੀਆਂ 14:8-19ਰੋਮੀਆਂ 14:8-19