Text copied!
Bibles in Panjabi

ਰੋਮੀਆਂ 14:8-19 in Panjabi

Help us?

ਰੋਮੀਆਂ 14:8-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ।
10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
11 ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
12 ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
13 ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
14 ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।
15 ਜੇਕਰ ਤੇਰੇ ਭੋਜਨ ਦੇ ਕਾਰਨ ਤੇਰਾ ਭਰਾ ਦੁੱਖੀ ਹੁੰਦਾ ਹੈ, ਤਾਂ ਤੂੰ ਹਾਲੇ ਤੱਕ ਪਿਆਰ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮਰਿਆ ਤੂੰ ਭੋਜਨ ਦੇ ਲਈ ਉਹ ਦਾ ਨਾਸ ਨਾ ਕਰ।
16 ਸੋ ਹੁਣ ਤੁਹਾਡੀ ਭਲਿਆਈ ਦੀ ਬਦਨਾਮੀ ਨਾ ਕੀਤੀ ਜਾਵੇ।
17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
18 ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
19 ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
ਰੋਮੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ