Text copied!
Bibles in Panjabi

ਰੋਮੀਆਂ 15:12-20 in Panjabi

Help us?

ਰੋਮੀਆਂ 15:12-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
14 ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15 ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
17 ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
20 ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
ਰੋਮੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ