Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 15

ਰੋਮੀਆਂ 15:14-33

Help us?
Click on verse(s) to share them!
14ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
15ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
16ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
17ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
18ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
19ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
20ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
21ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
22ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।
23ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।
24ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
25ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।
26ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
27ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।
28ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।
29ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
30ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
31ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।
32ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।
33ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।

Read ਰੋਮੀਆਂ 15ਰੋਮੀਆਂ 15
Compare ਰੋਮੀਆਂ 15:14-33ਰੋਮੀਆਂ 15:14-33