Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 15

ਰੋਮੀਆਂ 15:21-27

Help us?
Click on verse(s) to share them!
21ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
22ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।
23ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।
24ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
25ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।
26ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
27ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।

Read ਰੋਮੀਆਂ 15ਰੋਮੀਆਂ 15
Compare ਰੋਮੀਆਂ 15:21-27ਰੋਮੀਆਂ 15:21-27