24ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
25ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।
26ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।